World >> The Tribune


ਪਾਕਿਸਤਾਨ: ਬਲੋਚਿਸਤਾਨ ਵਿੱਚ 6 ਦਹਿਸ਼ਤਗਰਦ ਹਲਾਕ


Link [2022-02-17 00:36:04]



ਇਸਲਾਮਾਬਾਦ, 16 ਫਰਵਰੀ

ਪਾਕਿਸਤਾਨ ਦੇ ਸੂਬਾ ਬਲੋਚਿਸਤਾਨ ਵਿੱਚ ਬੁੱਧਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਘੱਟੋ-ਘੱਟ 6 ਦਹਿਸ਼ਤਗਰਦ ਮਾਰੇ ਗਏ ਹਨ। ਇਹ ਜਾਣਕਾਰੀ ਫ਼ੌਜ ਦੇ ਅਧਿਕਾਰੀਆਂ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਹ ਮੁਕਾਬਲਾ ਸੂਬੇ ਵਿੱਚ ਪੈਂਦੇ ਬੁਲੇਦਾ ਦੀ ਇੰਜੀਰਕਨ ਰੇਂਜ ਵਿੱਚ ਹੋਇਆ, ਜਿੱਥੇ ਇੱਕ ਕੈਂਪ ਵਿੱਚ ਦਹਿਸ਼ਤਗਰਦਾਂ ਦੇ ਮੌਜੂਦ ਹੋਣ ਦੀ ਇਤਲਾਹ ਮਿਲੀ ਸੀ। ਅਧਿਕਾਰੀਆਂ ਮੁਤਾਬਕ ਮੌਕੇ ਤੋਂ ਭਾਰੀ ਮਾਤਰਾ ਵਿੱਚ ਅਸਲਾ ਵੀ ਬਰਾਮਦ ਹੋਇਆ ਹੈ। -ਪੀਟੀਆਈ



Most Read

2024-09-21 08:25:26