World >> The Tribune


ਅਮਰੀਕਾ ਦੇ ਸੈਕਰਾਮੈਂਟੋ ਵਿੱਚ ਗੋਲੀਬਾਰੀ ਕਾਰਨ 6 ਹਲਾਕ, 9 ਜ਼ਖ਼ਮੀ


Link [2022-04-03 18:15:14]



ਸੈਕਰਾਮੈਂਟੋ, 3 ਅਪਰੈਲ

ਅਮਰੀਕਾ ਦੇ ਸੂਬੇ ਕੈਲੀਫੋਰਨੀਆ ਦੀ ਰਾਜਧਾਨੀ ਸੈਕਰਾਮੈਂਟੋ ਦੇ ਭੀੜ ਭੜੱਕੇ ਵਾਲੇ ਇਲਾਕੇ ਵਿੱਚ ਗੋਲੀਬਾਰੀ ਕਾਰਨ ਛੇ ਜਣਿਆਂ ਦੀ ਮੌਤ ਹੋ ਗਈ ਹੈ ਅਤੇ ਘਟਨਾ ਵਿੱਚ ਘੱਟੋ-ਘੱਟ 9 ਜਣੇ ਜ਼ਖ਼ਮੀ ਹੋਏ ਹਨ। ਸੈਕਰਾਮੈਂਟੋ ਪੁਲੀਸ ਵਿਭਾਗ ਨੇ ਦੱਸਿਆ ਕਿ ਗੋਲੀਬਾਰੀ ਦੀ ਘਟਨਾ ਐਤਵਾਰ ਸਵੇਰੇ ਵਾਪਰੀ। ਟਵਿੱਟਰ 'ਤੇ ਸ਼ੇਅਰ ਕੀਤੀ ਵੀਡੀਓ ਵਿੱਚ ਲੋਕ ਸੜਕਾਂ 'ਤੇ ਭੱਜਦੇ ਹੋੲੇ ਦਿਖਾਈ ਦੇ ਰਹੇ ਹਨ ਅਤੇ ਪਿੱਛੇ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦੇ ਰਹੀ ਹੈ। ਮੌਕੇ 'ਤੇ ਕਈ ਐਂਬੂਲੈਂਸ ਵੀ ਜਾਂਦੀਆਂ ਦਿਖਾਈ ਦੇ ਰਹੀਆਂ ਹਨ। ਪੁਲੀਸ ਨੇ ਘਟਨਾ ਬਾਰੇ ਤਫ਼ਸੀਲ ਵਿੱਚ ਜਾਣਕਾਰੀ ਨਹੀਂ ਦਿੱਤੀ ਅਤੇ ਪਰ ਇੱਕ ਟਵੀਟ ਵਿੱਚ ਕਿਹਾ ਕਿ ਮੌਕੇ 'ਤੇ ਵੱਡੀ ਗਿਣਤੀ 'ਚ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਫੋਨ 'ਤੇ ਸੈਕਰਾਮੈਂਟੋ ਪੁਲੀਸ ਨਾਲ ਸੰਪਰਕ ਕੀਤਾ ਗਿਆ ਪਰ ਹਾਲ ਤੱਕ ਕੋਈ ਜਵਾਬ ਨਹੀਂ ਮਿਲਿਆ ਹੈ। -ਏਪੀ



Most Read

2024-09-20 17:51:44