Breaking News >> News >> The Tribune


ਯੂਪੀ ਚੋਣਾਂ: ਕਾਂਗਰਸ ਵੱਲੋਂ 61 ਉਮੀਦਵਾਰਾਂ ਦੀ ਚੌਥੀ ਸੂਚੀ ਜਾਰੀ


Link [2022-01-31 01:55:53]



ਨਵੀਂ ਦਿੱਲੀ, 30 ਜਨਵਰੀ

ਕਾਂਗਰਸ ਨੇ ਐਤਵਾਰ ਨੂੰ ਯੁੂਪੀ ਚੋਣਾਂ ਲਈ 61 ਉਮੀਦਵਾਰਾਂ ਦੀ ਚੌਥੀ ਸੂਚੀ ਜਾਰੀ ਕੀਤੀ ਜਿਸ ਵਿਚ 24 ਔਰਤਾਂ ਵੀ ਸ਼ਾਮਲ ਹਨ। ਪਾਰਟੀ ਨੇ 40 ਫੀਸਦੀ ਟਿਕਟਾਂ ਔਰਤਾਂ ਨੂੰ ਦੇਣ ਦਾ ਐਲਾਨ ਕੀਤਾ ਹੈ। ਸੂਬੇ ਵਿੱਚ ਬੀਤੇ ਤਿੰਨ ਦਹਾਕਿਆਂ ਤੋਂ ਸੱਤਾ ਤੋਂ ਬਾਹਰ ਕਾਂਗਰਸ ਸਾਰੀਆਂ 403 ਸੀਟਾਂ 'ਤੇ ਚੋਣਾਂ ਲੜ ਰਹੀ ਹੈ। ਪਾਰਟੀ ਹੁਣ ਤਕ 311 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ ਜਿਨ੍ਹਾਂ ਵਿਚੋਂ 127 ਔਰਤਾਂ ਹਨ। ਕਾਂਗਰਸ ਔਰਤਾਂ ਨੂੰ ਕੇਂਦਰ ਵਿੱਚ ਰੱਖ ਕੇ ਉੱਤਰ ਪ੍ਰਦੇਸ਼ ਚੋਣਾਂ ਲੜ ਰਹੀ ਹੈ ਅਤੇ ਉਸ ਨੇ ਨੌਜਵਾਨਾਂ ਲਈ ਵੱਖਰਾਂ ਚੋਣ ਮਨੋਰਥ ਪੱਤਰ ਵੀ ਜਾਰੀ ਕੀਤਾ ਹੈ, ਜਿਸ ਵਿੱਚ ਉਸ ਨੇ ਸੱਤਾ 'ਤੇ ਕਾਬਜ਼ ਹੋਣ 'ਤੇ ਉਨ੍ਹਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਹੈ। -ਏਜੰਸੀ



Most Read

2024-09-23 12:23:06