Breaking News >> News >> The Tribune


ਗੋਕੁਲਪੁਰੀ ਦੀਆਂ ਝੁੱਗੀਆਂ ਨੂੰ ਅੱਗ ਲੱਗੀ, 7 ਮੌਤਾਂ


Link [2022-03-13 05:14:03]



ਪੱਤਰ ਪ੍ਰੇਰਕ

ਨਵੀਂ ਦਿੱਲੀ, 12 ਮਾਰਚ

ਉੱਤਰ-ਪੂਰਬੀ ਦਿੱਲੀ ਦੇ ਗੋਕੁਲਪੁਰੀ ਇਲਾਕੇ ਦੀਆਂ ਝੁੱਗੀ-ਝੌਂਪੜੀਆਂ ਵਿਚ ਅੱਗ ਲੱਗਣ ਕਾਰਨ 7 ਲੋਕਾਂ ਦੀ ਮੌਤ ਹੋ ਗਈ ਜਿਸ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਾਲਗ ਮ੍ਰਿਤਕਾਂ ਦੇ ਵਾਰਸਾਂ ਨੂੰ 10 ਲੱਖ ਰੁਪਏ, ਨਾਬਾਲਗ ਮ੍ਰਿਤਕਾਂ ਦੇ ਮਾਮਲੇ 'ਚ 5 ਲੱਖ ਰੁਪਏ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ 25,000 ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ। ਇਸ ਮੌਕੇ ਕੇਜਰੀਵਾਲ ਨੇ ਘਟਨਾ ਸਥਾਨ ਦਾ ਦੌਰਾ ਕੀਤਾ ਤੇ ਪੀੜਤ ਪਰਿਵਾਰਾਂ ਨਾਲ ਗੱਲਬਾਤ ਕੀਤੀ। ਸ਼ਨਿਚਰਵਾਰ ਤੜਕੇ ਲੱਗੀ ਅੱਗ 'ਚ ਕਈ ਲੋਕ ਜ਼ਖਮੀ ਹੋ ਗਏ ਜੋ ਜ਼ੇਰੇ ਇਲਾਜ ਹਨ।



Most Read

2024-09-22 01:56:51