Breaking News >> News >> The Tribune


ਲਖੀਮਪੁਰ ਹਿੰਸਾ: ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ ’ਤੇ 8 ਜੁਲਾਈ ਨੂੰ ਹੋਵੇਗੀ ਸੁਣਵਾਈ


Link [2022-05-31 08:44:30]



ਲਖਨਊ, 30 ਮਈ

ਲਖੀਮਪੁਰ ਖੀਰੀ ਹਿੰਸਾ ਕੇਸ ਵਿੱਚ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ 'ਤੇ ਹੁਣ 8 ਜੁਲਾਈ ਨੂੰ ਸੁਣਵਾਈ ਹੋਵੇਗੀ। ਅਲਾਹਾਬਾਦ ਹਾਈ ਕੋਰਟ ਦੇ ਲਖਨਊ ਬੈਂਚ ਵਿੱਚ ਚੱਲ ਰਹੀ ਸੁਣਵਾਈ ਅੱਜ ਮੁਕੰਮਲ ਨਹੀਂ ਹੋ ਸਕੀ। ਇਸ ਤੋਂ ਪਹਿਲਾਂ 25 ਮਈ ਨੂੰ ਸੁਣਵਾਈ ਹੋਈ ਸੀ। ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਸੁਣਵਾਈ ਦੌਰਾਨ ਜ਼ਿਲ੍ਹਾ ਸਰਕਾਰੀ ਵਕੀਲ (ਡੀਜੀਸੀ) ਨੇ ਚਾਰ ਮੁਲਜ਼ਮਾਂ ਦੀ ਜ਼ਮਾਨਤ ਅਰਜ਼ੀ ਨੂੰ ਬੇਬੁਨਿਆਦ ਦੱਸਦੇ ਹੋਏ, ਇਸ ਖ਼ਿਲਾਫ਼ ਉਜਰ ਜਤਾਇਆ। ਡੀਜੀਸੀ ਅਰਵਿੰਦ ਤ੍ਰਿਪਾਠੀ ਨੇ ਕਿਹਾ ਕਿ ਡੂੰਘੀ ਜਾਂਚ ਮਗਰੋਂ ਢੁੱਕਵੇਂ ਸਬੂਤਾਂ ਦੇ ਆਧਾਰ 'ਤੇ ਦੋਸ਼ ਪੱਤਰ ਦਾਖ਼ਲ ਕੀਤਾ ਗਿਆ ਹੈ, ਜਿਸ ਦਾ ਨੋਟਿਸ ਲਿਆ ਜਾ ਚੁੱਕਾ ਹੈ। ਲਿਹਾਜ਼ਾ ਇਸ ਪੜਾਅ 'ਤੇ ਮੁਲਜ਼ਮਾਂ ਨੂੰ (ਜ਼ਮਾਨਤ 'ਤੇ) ਰਿਹਾਅ ਨਹੀਂ ਕੀਤਾ ਜਾ ਸਕਦਾ। ਤ੍ਰਿਪਾਠੀ ਨੇ ਦੱਸਿਆ ਕਿ ਆਸ਼ੀਸ਼ ਮਿਸ਼ਰਾ ਮੋਨੂ, ਆਸ਼ੀਸ਼ ਪਾਂਡੇ, ਲਵਕੁਸ਼ ਰਾਣਾ ਤੇ ਸੁਮਿਤ ਜੈਸਵਾਲ ਦੀ ਜ਼ਮਾਨਤ ਅਰਜ਼ੀਆਂ 'ਤੇ ਪਹਿਲਾਂ ਹੀ ਇਤਰਾਜ਼ ਜਤਾਇਆ ਜਾ ਚੁੱਕਾ ਹੈ। ਪਿਛਲੇ ਸਾਲ ਅਕਤੂਬਰ ਵਿੱਚ ਹੋਈ ਹਿੰਸਾ ਦੌਰਾਨ ਚਾਰ ਕਿਸਾਨਾਂ ਤੇ ਇਕ ਸਥਾਨਕ ਪੱਤਰਕਾਰ ਸਣੇ ਅੱਠ ਵਿਅਕਤੀਆਂ ਦੀ ਜਾਨ ਜਾਂਦੀ ਰਹੀ ਸੀ। -ਏਜੰਸੀ



Most Read

2024-09-20 03:55:19