News >> Economy >> The Tribune
ਨਵੀਂ ਦਿੱਲੀ, 16 ਜੂਨ
ਹਵਾਈ ਜਹਾਜ਼ ਦੇ ਤੇਲ ਦੀਆਂ ਕੀਮਤਾਂ ਵਿੱਚ 16 ਫੀਸਦੀ ਦਾ ਵਾਧਾ ਕੀਤਾ ਗਿਆ, ਜੋ ਹੁਣ ਤੱਕ ਦਾ ਸਭ ਤੋਂ ਵੱਡਾ ਵਾਧਾ ਹੈ। ਹੁਣ ਦੇਸ਼ ਭਰ 'ਚ ਹਵਾਈ ਜਹਾਜ਼ਾਂ ਦੇ ਤੇਲ ਦੀਆਂ ਕੀਮਤਾਂ ਰਿਕਾਰਡ ਨਵੇਂ ਪੱਧਰ 'ਤੇ ਪਹੁੰਚ ਗਈਆਂ ਹਨ।
ਨਵੀਂ ਦਿੱਲੀ, 15 ਜੂਨ
ਕੇਂਦਰੀ ਮੰਤਰੀ ਮੰਡਲ ਨੇ 5ਜੀ ਦੂਰਸੰਚਾਰ ਸੇਵਾਵਾਂ ਲਈ ਸਪੈਕਟ੍ਰਮ ਦੀ ਨਿਲਾਮੀ ਨੂੰ ਹਰੀ ਝੰਡੀ ਦੇ ਦਿੱਤੀ। ਸਰਕਾਰ ਜੁਲਾਈ ਦੇ ਅੰਤ ਤੱਕ 20 ਸਾਲ ਦੀ ਵੈਧਤਾ ਵਾਲੇ ਕੁੱਲ 72097.85 ਮੈਗਾਹਰਟਜ਼ ਸਪੈਕਟ੍ਰਮ ਦੀ ਨਿਲਾਮੀ ਕਰੇਗੀ। ਮੰਤਰੀ ਮੰਡਲ ਨੇ ਨਵੀਨਤਾ ਨੂੰ ਉਤਸ਼ਾਹਿਤ ਕਰਨ ਲਈ ਨਿੱਜੀ ਵਰਤੋਂ ਵਾਲੇ ਨੈੱਟਵਰਕ ਸਥਾਪਨਾ ਨੂੰ ਪ੍ਰਵਾਨਗੀ ਦੇਣ ਦਾ ਫੈਸਲਾ ਕੀਤਾ ਹੈ।
ਦਰਸ਼ਨ ਸਿੰਘ ਸੋਢੀ
ਮੁਹਾਲੀ, 14 ਜੂਨ
ਪੰਜਾਬ ਸਰਕਾਰ ਦੀ ਨਵੀਂ ਆਬਕਾਰੀ ਨੀਤੀ ਖ਼ਿਲਾਫ਼ ਸੂਬੇ ਸ਼ਰਾਬ ਦੇ ਠੇਕੇਦਾਰ ਸੜਕਾਂ 'ਤੇ ਉੱਤਰ ਗੲੇ ਹਨ। ਸ਼ਰਾਬ ਦੇ ਠੇਕੇਦਾਰਾਂ ਨੇ ਅੱਜ ਇਥੋਂ ਦੇ ਸੈਕਟਰ-69 ਸਥਿਤ ਕਰ ਤੇ ਆਬਕਾਰੀ ਵਿਭਾਗ ਦੇ ਕਮਿਸ਼ਨਰ ਦਫਤਰ ਦੇ ਬਾਹਰ ਧਰਨਾ ਦਿੱਤਾ ਅਤੇ ਆਪ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਸ਼ਰਾਬ ਠੇਕੇਦਾਰ ਯੂਨੀਅਨ ਨੇ ਨਵੀਂ ਆਬਕਾਰੀ ਨੀਤੀ ਰੱਦ ਕਰਨ ਦੀ ਮੰਗ ਕੀਤੀ ਹੈ।
ਨਵੀਂ ਦਿੱਲੀ, 14 ਜੂਨ
ਖੁਰਾਕੀ ਵਸਤਾਂ ਅਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਮਈ ਮਹੀਨੇ ਵਿਚ ਥੋਕ ਕੀਮਤਾਂ 'ਤੇ ਆਧਾਰਿਤ ਮਹਿੰਗਾਈ ਦਰ 15.88 ਫੀਸਦੀ ਦੇ ਰਿਕਾਰਡ ਉੱਚ ਪੱਧਰ 'ਤੇ ਪਹੁੰਚ ਗਈ। ਥੋਕ ਮੁੱਲ ਸੂਚਕ ਅੰਕ 'ਤੇ ਆਧਾਰਿਤ ਮਹਿੰਗਾਈ ਦਰ ਇਸ ਸਾਲ ਅਪਰੈਲ 'ਚ 15.08 ਫੀਸਦੀ ਅਤੇ ਪਿਛਲੇ ਸਾਲ ਮਈ 'ਚ 13.11 ਫੀਸਦੀ ਰਹੀ।
ਵਾਸ਼ਿੰਗਟਨ, 11 ਜੂਨ
ਅਮਰੀਕਾ 'ਚ ਮਹਿੰਗਾਈ ਦਰ ਮਈ 'ਚ 8.6 ਫੀਸਦੀ ਨਾਲ ਚਾਰ ਦਹਾਕਿਆਂ ਦੇ ਰਿਕਾਰਡ ਉੱਚ ਪੱਧਰ 'ਤੇ ਪਹੁੰਚ ਗਈ ਹੈ। ਗੈਸ, ਭੋਜਨ ਅਤੇ ਹੋਰ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਧਣ ਕਾਰਨ ਅਮਰੀਕਾ ਵਿੱਚ ਮਹਿੰਗਾਈ ਕਾਫੀ ਵੱਧ ਗਈ ਹੈ। ਯੂਐੱਸ ਡਿਪਾਰਟਮੈਂਟ ਆਫ਼ ਲੇਬਰ ਵੱਲੋਂ ਨੂੰ ਜਾਰੀ ਅੰਕੜਿਆਂ ਅਨੁਸਾਰ ਸਾਲ ਪਹਿਲਾਂ ਦੇ ਮੁਕਾਬਲੇ ਮਈ 2022 ਵਿੱਚ ਮਹਿੰਗਾਈ ਦਰ ਵਿੱਚ 8.6 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ।
ਮੁੰਬਈ, 10 ਜੂਨ
ਅਮਰੀਕੀ ਡਾਲਰ ਦੇ ਮੁਕਾਬਲੇ ਰੁਪਇਆ 11 ਪੈਸਿਆਂ ਦਾ ਗੋਤਾ ਖਾ ਕੇ ਰਿਕਾਰਡ 77.85 ਰੁਪਏ ਦੇ ਹੇਠਲੇ ਪੱਧਰ 'ਤੇ ਆ ਗਿਆ।
ਨਵੀਂ ਦਿੱਲੀ, 1 ਜੂਨ
ਦੇਸ਼ ਦੀ ਸਭ ਤੋਂ ਵੱਡੀ ਏਅਰਲਾਈਨ ਇੰਡੀਗੋ ਦੇ ਮੁੱਖ ਕਾਰਜਕਾਰੀ ਅਧਿਕਾਰੀ ਰੋਨੋਜੋਏ ਦੱਤਾ ਨੇ ਤੇਲ ਦੀਆਂ ਵਧਦੀਆਂ ਕੀਮਤਾਂ ਨੂੰ 'ਅਸਲ ਸਮੱਸਿਆ' ਕਰਾਰ ਦਿੰਦਿਆਂ ਸਰਕਾਰ ਨੂੰ ਘਰੇਲੂ ਉਡਾਣਾਂ ਦੇ ਕਿਰਾਏ ਦੀ ਹੱਦ ਵਧਾਉਣ 'ਤੇ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੂੰ ਹੁਣ ਘਰੇਲੂ ਉਡਾਣਾਂ ਦੇ ਕਿਰਾਏ 'ਤੇ ਲਗਾਈ ਗਈ ਵੱਧ ਤੋਂ ਵੱਧ ਹੱਦ ਨੂੰ ਵਧਾਉਣ ਬਾਰੇ ਸੋਚਣਾ ਚਾਹੀਦਾ ਹੈ।
ਨਵੀਂ ਦਿੱਲੀ, 29 ਮਈ
ਅਮਰੀਕਾ ਪਿਛਲੇ ਵਿੱਤੀ ਸਾਲ (2021-22) ਵਿੱਚ ਭਾਰਤ ਦਾ ਦੂਜਾ ਸਭ ਤੋਂ ਵੱਡਾ ਵਪਾਰਕ ਭਾਈਵਾਲ ਬਣ ਗਿਆ ਹੈ। ਇਹ ਦੋਵਾਂ ਦੇਸ਼ਾਂ ਦਰਮਿਆਨ ਮਜ਼ਬੂਤ ਆਰਥਿਕ ਸਬੰਧਾਂ ਨੂੰ ਦਰਸਾਉਂਦਾ ਹੈ। ਇਸ ਤਰ੍ਹਾਂ ਅਮਰੀਕਾ ਨੇ ਭਾਰਤ ਨਾਲ ਵਪਾਰ ਦੇ ਮਾਮਲੇ ਵਿੱਚ ਚੀਨ ਨੂੰ ਪਿੱਛੇ ਛੱਡ ਦਿੱਤਾ ਹੈ। ਵਣਜ ਮੰਤਰਾਲੇ ਦੇ ਅੰਕੜਿਆਂ ਅਨੁਸਾਰ, 2021-22 ਵਿੱਚ ਅਮਰੀਕਾ ਅਤੇ ਭਾਰਤ ਵਿਚਕਾਰ ਦੁਵੱਲਾ ਵਪਾਰ ਵਧ ਕੇ 119.42 ਅਰਬ ਡਾਲਰ ਹੋ ਗਿਆ। ਸਾਲ 2020-21 ਵਿੱਚ ਇਹ ਅੰਕੜਾ 80.51 ਅਰਬ ਡਾਲਰ ਸੀ।
ਨਵੀਂ ਦਿੱਲੀ, 28 ਮਈ
ਡੀਜੀਸੀਏ ਨੇ 7 ਮਈ ਨੂੰ ਰਾਂਚੀ ਹਵਾਈ ਅੱਡੇ 'ਤੇ ਵਿਸ਼ੇਸ਼ ਲੋੜਾਂ ਵਾਲੇ ਬੱਚੇ ਨੂੰ ਜਹਾਜ਼ ਵਿਚ ਸਵਾਰ ਹੋਣ ਤੋਂ ਰੋਕਣ ਲਈ ਇੰਡੀਗੋ 'ਤੇ 5 ਲੱਖ ਰੁਪਏ ਦਾ ਜੁਰਮਾਨਾ ਕੀਤਾ ਹੈ। ਡੀਜੀਸੀਏ ਨੇ ਕਿਹਾ ਕਿ 7 ਮਈ ਨੂੰ ਰਾਂਚੀ ਹਵਾਈ ਅੱਡੇ 'ਤੇ ਇੰਡੀਗੋ ਕਰਮਚਾਰੀਆਂ ਦਾ ਬੱਚੇ ਨਾਲ ਵਿਵਹਾਰ ਗਲਤ ਸੀ ਅਤੇ ਇਸ ਨਾਲ ਸਥਿਤੀ ਵਿਗੜ ਗਈ।
ਵਾਸ਼ਿੰਗਟਨ, 26 ਮਈ
ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ ਪਿਛਲੇ ਛੇ ਸਾਲਾਂ ਦੌਰਾਨ ਉਪਭੋਗਤਾਵਾਂ ਦੇ ਡੇਟਾ ਨੂੰ ਗੁਪਤ ਰੱਖਣ ਵਿੱਚ ਅਸਫ਼ਲ ਰਹਿਣ ਲਈ 15 ਕਰੋੜ ਦਾ ਜੁਰਮਾਨਾ ਅਦਾ ਕਰੇਗਾ। ਇਸ ਦੇ ਨਾਲ ਹੀ ਟਵਿੱਟਰ ਯੂਜ਼ਰਸ ਦੇ ਡੇਟਾ ਦੀ ਸੁਰੱਖਿਆ ਲਈ ਨਵੇਂ ਨਿਯਮ ਬਣਾਏਗਾ। ਨਿਆਂ ਵਿਭਾਗ ਅਤੇ ਸੰਘੀ ਵਪਾਰ ਕਮਿਸ਼ਨ ਨੇ ਬੁੱਧਵਾਰ ਨੂੰ ਟਵਿੱਟਰ ਨਾਲ ਝਗੜਾ ਨਿਬੇੜਨ ਦਾ ਐਲਾਨ ਕੀਤਾ।
ਨਵੀਂ ਦਿੱਲੀ: ਸ਼ੇਅਰ ਬਾਜ਼ਾਰਾਂ ਵਿੱਚ ਅੱਜ ਭਾਰੀ ਗਿਰਾਵਟ ਕਾਰਨ ਨਿਵੇਸ਼ਕਾਂ ਦੇ ਲਗਭਗ 6.71 ਲੱਖ ਕਰੋੜ ਰੁਪਏ ਡੁੱਬ ਗਏ ਹਨ। ਆਲਮੀ ਬਾਜ਼ਾਰ ਵਿੱਚ ਭਾਰੀ ਵਿਕਰੀ ਦਾ ਅਸਰ ਸਥਾਨਕ ਬਾਜ਼ਾਰ 'ਤੇ ਵੀ ਪਿਆ। ਆਲਮੀ ਬਾਜ਼ਾਰਾਂ ਵਿੱਚ ਕਮਜ਼ੋਰੀ ਦੇ ਰੁਖ ਅਤੇ ਵਿਦੇਸ਼ੀ ਨਿਵੇਸ਼ਕਾਂ ਦੀ ਲਗਾਤਾਰ ਨਿਕਾਸੀ ਨਾਲ ਬੰਬੇ ਸਟਾਕ ਐਕਸਚੇਂਜ ਦਾ 30 ਸ਼ੇਅਰਾਂ ਵਾਲਾ ਸੈਂਸੈਕਸ 1,416.30 ਅੰਕ ਦਾ ਗੋਤਾ ਲਾ ਕੇ 52,792.23 ਅੰਕਾਂ 'ਤੇ ਆ ਗਿਆ। -ਪੀਟੀਆਈ