ਨਵੀਂ ਦਿੱਲੀ, 12 ਜੂਨ
ਦੇਸ਼ ਭਰ ਵਿਚ ਇਕ ਦਿਨ ਵਿਚ ਕਰੋਨਾ ਦੇ 8,582 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਕਾਰਨ ਵਾਇਰਸ ਦੇ ਕੁੱਲ ਮਾਮਲਿਆਂ ਦੀ ਗਿਣਤੀ 4,32,22,017 ਹੋ ਗਈ ਹੈ। ਅੱਜ ਸਵੇਰੇ 8 ਵਜੇ ਤੱਕ ਕੇਂਦਰੀ ਸਿਹਤ ਮੰਤਰਾਲੇ ਦੇ ਅੱਪਡੇਟ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਕਰੋਨਾ ਕਾਰਨ ਚਾਰ ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 5,24,761 ਹੋ ਗਈ ਹੈ।