ਨਵੀਂ ਦਿੱਲੀ, 5 ਜੂਨ
ਭਾਰਤ ਵਿਚ ਇਕ ਦਿਨ ਵਿਚ ਕਰੋਨਾ ਦੇ 4,270 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿਚ ਵਾਇਰਸ ਪੀੜਤਾਂ ਦੀ ਗਿਣਤੀ ਵੱਧ ਕੇ 4,31,76,817 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ 8 ਵਜੇ ਜਾਰੀ ਕੀਤੇ ਅੰਕੜਿਆਂ ਅਨੁਸਾਰ ਦੇਸ਼ ਵਿੱਚ ਕਰੋਨਾ ਕਾਰਨ 15 ਹੋਰ ਲੋਕਾਂ ਦੀ ਮੌਤ ਕਾਰਨ ਮਰਨ ਵਾਲਿਆਂ ਦੀ ਗਿਣਤੀ 5,24,692 ਹੋ ਗਈ ਹੈ।