News >> Economy >> The Tribune
ਨਵੀਂ ਦਿੱਲੀ, 7 ਅਪਰੈਲ
ਏਅਰ ਇੰਡੀਆ ਨੇ ਅੱਜ ਆਪਣੀ ਦਿੱਲੀ-ਮਾਸਕੋ ਉਡਾਣ ਨੂੰ ਇਸ ਡਰ ਕਾਰਨ ਰੱਦ ਕਰ ਦਿੱਤਾ ਕਿ ਯੂਕਰੇਨ 'ਤੇ ਰੂਸ ਦੇ ਹਮਲੇ ਕਾਰਨ ਰੂਸੀ ਹਵਾਈ ਖੇਤਰ ਵਿਚ ਉਸ ਦੀ ਉਡਾਣ ਦਾ ਬੀਮਾ ਵੈਧ ਨਹੀਂ ਹੋਵੇਗਾ। ਉਡਾਣ ਬੀਮਾ ਆਮ ਤੌਰ 'ਤੇ ਪੱਛਮੀ ਦੇਸ਼ਾਂ ਤੋਂ ਬਾਹਰ ਦੀਆਂ ਕੰਪਨੀਆਂ ਵੱਲੋਂ ਕੀਤਾ ਜਾਂਦਾ ਹੈ।
ਨਵੀਂ ਦਿੱਲੀ, 6 ਅਪਰੈਲ
ਏਸ਼ਿਆਈ ਵਿਕਾਸ ਬੈਂਕ (ਏਡੀਬੀ) ਨੇ ਵਿੱਤੀ ਸਾਲ 2022-23 ਵਿੱਚ ਦੱਖਣੀ ਏਸ਼ਿਆਈ ਅਰਥਵਿਵਸਥਾਵਾਂ ਲਈ 7 ਫੀਸਦੀ ਦੀ ਸਮੂਹਿਕ ਵਿਕਾਸ ਦਰ ਦਾ ਅਨੁਮਾਨ ਲਗਾਇਆ ਹੈ, ਜਿਸ ਵਿੱਚ ਖੇਤਰ ਦੀ ਸਭ ਤੋਂ ਵੱਡੀ ਅਰਥਵਿਵਸਥਾ ਭਾਰਤ ਲਈ ਮੌਜੂਦਾ ਸਾਲ ਲਈ ਇਹ ਦਰ 7.5 ਫੀਸਦੀ ਤੇ ਅਤੇ ਅਗਲੇ ਸਾਲ ਲਈ ਅੱਠ ਫ਼ੀਸਦੀ ਰਹਿਣ ਦੀ ਆਸ ਪ੍ਰਗਟਾਈ ਹੈ।
ਨਵੀਂ ਦਿੱਲੀ, 6 ਅਪਰੈਲ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਅੱਜ ਮੁੜ 80-80 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ। ਪਿਛਲੇ 16 ਦਿਨਾਂ ਵਿੱਚ ਕੁੱਲ 10 ਰੁਪਏ ਪ੍ਰਤੀ ਲਿਟਰ ਦਾ ਵਾਧਾ ਹੋਇਆ ਹੈ। ਸਰਕਾਰੀ ਤੇਲ ਕੰਪਨੀਆਂ ਵੱਲੋਂ ਜਾਰੀ ਕੀਮਤ ਨੋਟੀਫਿਕੇਸ਼ਨ ਮੁਤਾਬਕ ਦਿੱਲੀ 'ਚ ਪੈਟਰੋਲ ਦੀ ਕੀਮਤ 104.61 ਰੁਪਏ ਤੋਂ ਵਧ ਕੇ ਹੁਣ 105.41 ਰੁਪਏ, ਜਦਕਿ ਡੀਜ਼ਲ ਦੀ ਕੀਮਤ 95.87 ਰੁਪਏ ਤੋਂ ਵੱਧ ਕੇ 96.67 ਰੁਪਏ ਪ੍ਰਤੀ ਲਿਟਰ ਹੋ ਗਈ ਹੈ।
ਨਵੀਂ ਦਿੱਲੀ, 5 ਅਪਰੈਲ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਅੱਜ ਮੁੜ 80-80 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ। ਪਿਛਲੇ ਦੋ ਹਫ਼ਤਿਆਂ ਵਿੱਚ ਕੁੱਲ 9.20 ਰੁਪਏ ਪ੍ਰਤੀ ਲਿਟਰ ਦਾ ਵਾਧਾ ਹੋਇਆ ਹੈ। ਜਨਤਕ ਖੇਤਰ ਦੀਆਂ ਪੈਟਰੋਲੀਅਮ ਮਾਰਕੀਟਿੰਗ ਕੰਪਨੀਆਂ ਵੱਲੋਂ ਜਾਰੀ ਕੀਮਤ ਨੋਟੀਫਿਕੇਸ਼ਨ ਮੁਤਾਬਕ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਪੈਟਰੋਲ ਦੀ ਕੀਮਤ 103.81 ਰੁਪਏ ਤੋਂ ਵਧ ਕੇ 104.61 ਰੁਪਏ ਅਤੇ ਡੀਜ਼ਲ ਦੀ ਕੀਮਤ 95.07 ਰੁਪਏ ਤੋਂ ਵਧ ਕੇ 95.87 ਰੁਪਏ ਪ੍ਰਤੀ ਲਿਟਰ ਹੋ ਗਈ ਹੈ।
ਨਵੀਂ ਦਿੱਲੀ, 3 ਅਪਰੈਲ
ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਐਤਵਾਰ ਨੂੰ 80-80 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ, ਜਿਸ ਨਾਲ ਦੋ ਹਫ਼ਤਿਆਂ ਤੋਂ ਵੀ ਘੱਟ ਸਮੇਂ ਵਿੱਚ ਕੀਮਤਾਂ ਵਿੱਚ ਕੁੱਲ 8 ਰੁਪਏ ਪ੍ਰਤੀ ਲਿਟਰ ਦਾ ਵਾਧਾ ਹੋਇਆ ਹੈ। ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਵਿੱਚ ਪੈਟਰੋਲ ਦੀ ਕੀਮਤ ਹੁਣ 103.41 ਰੁਪਏ, ਜਦੋਂ ਕਿ ਡੀਜ਼ਲ ਦੀ ਕੀਮਤ 94.67 ਰੁਪਏ ਪ੍ਰਤੀ ਲਿਟਰ ਹੋ ਗਈ ਹੈ।
ਨਵੀਂ ਦਿੱਲੀ, 2 ਅਪਰੈਲ
ਦਿੱਲੀ ਸਰਕਾਰ ਦੇ ਆਬਕਾਰੀ ਵਿਭਾਗ ਨੇ ਸ਼ਰਾਬ ਵੇਚਣ ਵਾਲੀਆਂ ਨਿੱਜੀ ਦੁਕਾਨਾਂ ਨੂੰ ਵੱਧ ਤੋਂ ਵੱਧ ਪ੍ਰਚੂਨ ਮੁੱਲ (ਐੱਮਆਰਪੀ) 'ਤੇ 25 ਫੀਸਦੀ ਤੱਕ ਦੀ ਛੋਟ ਦੇਣ ਦੀ ਇਜਾਜ਼ਤ ਦੇ ਦਿੱਤੀ ਹੈ। ਪਿਛਲੀ ਫਰਵਰੀ 'ਚ ਦਿੱਲੀ ਸਰਕਾਰ ਨੇ ਸ਼ਰਾਬ ਦੀਆਂ ਬੋਤਲਾਂ 'ਤੇ ਦਿੱਤੀ ਜਾਣ ਵਾਲੀ ਛੋਟ 'ਤੇ ਰੋਕ ਲਗਾ ਦਿੱਤੀ ਸੀ। ਇਹ ਫੈਸਲਾ ਕੋਵਿਡ-19 ਦੀ ਰੋਕਥਾਮ ਨਾਲ ਸਬੰਧਤ ਪਾਬੰਦੀਆਂ ਦੀ ਪਾਲਣਾ ਨਾ ਕਰਨ ਕਰਕੇ ਕੀਤਾ ਗਿਆ ਸੀ।
ਨਵੀਂ ਦਿੱਲੀ, 2 ਅਪਰੈਲ
ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ 80 ਪੈਸੇ ਪ੍ਰਤੀ ਲਿਟਰ ਦਾ ਵਾਧਾ ਹੋਇਆ ਹੈ। 12 ਦਿਨਾਂ ਵਿੱਚ ਇਹ 10ਵਾਂ ਵਾਧਾ ਹੈ। ਇਸ ਸਮੇਂ ਦੌਰਾਨ ਕੁੱਲ ਵਾਧਾ 7.2 ਰੁਪਏ ਹੋਇਆ ਹੈ। ਦਿੱਲੀ ਵਿੱਚ ਪੈਟਰੋਲ ਦੀ ਕੀਮਤ ਹੁਣ 102.61 ਰੁਪਏ ਪ੍ਰਤੀ ਲਿਟਰ ਹੋਵੇਗੀ, ਜੋ ਪਹਿਲਾਂ 101.81 ਰੁਪਏ ਸੀ, ਜਦੋਂ ਕਿ ਡੀਜ਼ਲ ਦੀਆਂ ਕੀਮਤਾਂ 93.07 ਰੁਪਏ ਪ੍ਰਤੀ ਲਿਟਰ ਤੋਂ ਵੱਧ ਕੇ 93.87 ਰੁਪਏ ਹੋ ਗਈਆਂ ਹਨ।
ਨਵੀਂ ਦਿੱਲੀ, 31 ਮਾਰਚ
ਸਰਕਾਰ ਨੇ ਸਾਲ 2022-23 ਦੀ ਪਹਿਲੀ ਤਿਮਾਹੀ ਲਈ ਐੱਨਐੱਸਸੀ ਅਤੇ ਪੀਪੀਐੱਫ ਸਮੇਤ ਛੋਟੀਆਂ ਬੱਚਤ ਸਕੀਮਾਂ ਦੀਆਂ ਵਿਆਜ ਦਰਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ। ਪਬਲਿਕ ਪ੍ਰੋਵੀਡੈਂਟ ਫੰਡ (ਪੀਪੀਐੱਫ) ਅਤੇ ਨੈਸ਼ਨਲ ਸੇਵਿੰਗਜ਼ ਸਰਟੀਫਿਕੇਟ (ਐੱਨਐੱਸਸੀ) 'ਤੇ ਪਹਿਲੀ ਤਿਮਾਹੀ ਵਿੱਚ ਵਿਆਜ ਦਰ ਕ੍ਰਮਵਾਰ 7.1 ਫੀਸਦੀ ਅਤੇ 6.8 ਫੀਸਦੀ ਦੀ ਸਾਲਾਨਾ ਦਰ ਨੂੰ ਜਾਰੀ ਰਹੇਗੀ।
ਨਵੀਂ ਦਿੱਲੀ, 31 ਮਾਰਚ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਅੱਜ ਮੁੜ 80-80 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ। ਪਿਛਲੇ 10 ਦਿਨਾਂ ਵਿੱਚ ਕੁੱਲ 6.40 ਰੁਪਏ ਪ੍ਰਤੀ ਲਿਟਰ ਦਾ ਵਾਧਾ ਹੋਇਆ ਹੈ। ਜਨਤਕ ਖੇਤਰ ਦੀਆਂ ਪੈਟਰੋਲੀਅਮ ਮਾਰਕੀਟਿੰਗ ਕੰਪਨੀਆਂ ਵੱਲੋਂ ਜਾਰੀ ਕੀਮਤ ਨੋਟੀਫਿਕੇਸ਼ਨ ਮੁਤਾਬਕ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਪੈਟਰੋਲ ਦੀ ਕੀਮਤ ਹੁਣ 101.01 ਰੁਪਏ ਤੋਂ ਵਧ ਕੇ 101.81 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ਦੀ ਕੀਮਤ 92.27 ਰੁਪਏ ਤੋਂ ਵਧ ਕੇ 93.07 ਰੁਪਏ ਪ੍ਰਤੀ ਲਿਟਰ ਹੋ ਗਈ ਹੈ।
ਨਵੀਂ ਦਿੱਲੀ, 30 ਮਾਰਚ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਅੱਜ 80-80 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ। ਪਿਛਲੇ ਨੌਂ ਦਿਨਾਂ ਵਿੱਚ ਕੁੱਲ 5.60 ਰੁਪਏ ਪ੍ਰਤੀ ਲਿਟਰ ਦਾ ਵਾਧਾ ਹੋਇਆ ਹੈ। ਜਨਤਕ ਖੇਤਰ ਦੀਆਂ ਪੈਟਰੋਲੀਅਮ ਮਾਰਕੀਟਿੰਗ ਕੰਪਨੀਆਂ ਵੱਲੋਂ ਜਾਰੀ ਕੀਮਤ ਨੋਟੀਫਿਕੇਸ਼ਨ ਮੁਤਾਬਕ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਪੈਟਰੋਲ ਦੀ ਕੀਮਤ ਹੁਣ 100.21 ਰੁਪਏ ਤੋਂ ਵਧ ਕੇ 101.01 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ਦੀ ਕੀਮਤ 91.47 ਰੁਪਏ ਤੋਂ ਵਧ ਕੇ 92.27 ਰੁਪਏ ਪ੍ਰਤੀ ਲਿਟਰ ਹੋ ਗਈ ਹੈ। .
ਨਵੀਂ ਦਿੱਲੀ, 28 ਮਾਰਚ
ਪੈਟਰੋਲ ਦਾ ਭਾਅ ਅੱਜ 30 ਪੈਸੇ ਤੇ ਡੀਜ਼ਲ 35 ਪੈਸੇ ਪ੍ਰਤੀ ਲਿਟਰ ਵਧ ਗਿਆ ਹੈ। ਪਿਛਲੇ ਇਕ ਹਫ਼ਤੇ ਦੌਰਾਨ ਤੇਲ ਕੀਮਤਾਂ ਵਿੱਚ ਇਹ ਛੇਵਾਂ ਵਾਧਾ ਹੈ ਤੇ ਹੁਣ ਤੱਕ 4 ਤੋਂ 4.10 ਰੁਪਏ ਪ੍ਰਤੀ ਲਿਟਰ ਕੀਮਤਾਂ ਵਧ ਚੁੱਕੀਆਂ ਹਨ। ਇਸ ਤੋਂ ਪਹਿਲਾਂ ਪੰਜ ਰਾਜਾਂ ਦੀਆਂ ਅਸੈਂਬਲੀ ਚੋਣਾਂ ਕਰਕੇ ਤੇਲ ਕੀਮਤਾਂ ਵਿੱਚ ਵਾਧੇ ਦਾ ਅਮਲ ਰੁਕਿਆ ਰਿਹਾ ਸੀ। -ਪੀਟੀਆਈ
ਨਵੀਂ ਦਿੱਲੀ, 24 ਮਾਰਚ
ਪੈਟਰੋਲ, ਡੀਜ਼ਲ ਅਤੇ ਐੱਲਪੀਜੀ ਦੀਆਂ ਕੀਮਤਾਂ ਵਿੱਚ ਵਾਧੇ ਤੋਂ ਬਾਅਦ ਦਿੱਲੀ ਵਿੱਚ ਅੱਜ ਸੀਐੱਨਜੀ ਅਤੇ ਪਾਈਪ ਵਾਲੀ ਰਸੋਈ ਗੈਸ ਪੀਐੱਨਜੀ ਦੀਆਂ ਕੀਮਤਾਂ ਵਿੱਚ ਵੀ 1 ਰੁਪਏ ਦਾ ਵਾਧਾ ਕੀਤਾ ਗਿਆ। ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ ਵਿੱਚ ਸੀਐੱਨਜੀ ਦੀ ਕੀਮਤ ਹੁਣ 59.01 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ। ਇਸ ਮਹੀਨੇ ਵਿੱਚ ਇਹ ਤੀਜੀ ਵਾਰ ਸੀਐੱਨਜੀ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ।
ਨਵੀਂ ਦਿੱਲੀ, 23 ਮਾਰਚ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚਾਲੂ ਵਿੱਤੀ ਸਾਲ ਵਿੱਚ 400 ਅਰਬ ਡਾਲਰ ਦੇ ਉਤਪਾਦ ਨਿਰਯਾਤ ਟੀਚੇ ਨੂੰ ਹਾਸਲ ਕਰਨ ਵਿੱਚ ਭਾਰਤ ਦੀ ਸਫਲਤਾ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਹ ਦੇਸ਼ ਨੂੰ ਆਤਮ-ਨਿਰਭਰ ਭਾਰਤ ਬਣਾਉਣ ਲਈ ਮਹੱਤਵਪੂਰਨ ਕਦਮ ਹੈ। ਭਾਰਤ ਨੇ ਤੈਅ ਸਮੇਂ ਤੋਂ ਨੌਂ ਦਿਨ ਪਹਿਲਾਂ 400 ਅਰਬ ਡਾਲਰ ਦਾ ਉਤਪਾਦ ਨਿਰਯਾਤ ਟੀਚਾ ਹਾਸਲ ਕਰ ਲਿਆ ਹੈ।
ਨਵੀਂ ਦਿੱਲੀ, 23 ਮਾਰਚ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਅੱਜ ਲਗਾਤਾਰ ਦੂਜੇ ਦਿਨ 80 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ। ਕੌਮੀ ਰਾਜਧਾਨੀ ਦਿੱਲੀ ਵਿੱਚ ਪੈਟਰੋਲ ਦੀ ਕੀਮਤ 97.01 ਰੁਪਏ ਪ੍ਰਤੀ ਲਿਟਰ ਹੋ ਗਈ ਤੇ ਡੀਜ਼ਲ ਦੀ ਕੀਮਤ 88.27 ਰੁਪਏ ਪ੍ਰਤੀ ਲਿਟਰ ਹੋ ਗਈ ਹੈ।
ਨਵੀਂ ਦਿੱਲੀ, 22 ਮਾਰਚ
ਰੂਸ-ਯੂਕਰੇਨ ਯੁੱਧ ਕਾਰਨ ਊਰਜਾ ਦੀਆਂ ਕੀਮਤਾਂ ਵਿਚ ਵਾਧੇ ਤੋਂ ਬਾਅਦ ਰੇਟਿੰਗ ਏਜੰਸੀ ਫਿਚ ਨੇ ਅਗਲੇ ਵਿੱਤੀ ਸਾਲ 2022-23 ਲਈ ਭਾਰਤ ਦੀ ਵਿਕਾਸ ਦਰ ਦਾ ਅਨੁਮਾਨ 10.3 ਫੀਸਦੀ ਤੋਂ ਘਟਾ ਕੇ 8.5 ਫੀਸਦੀ ਕਰ ਦਿੱਤਾ ਹੈ।
ਨਵੀਂ ਦਿੱਲੀ, 20 ਮਾਰਚ
ਥੋਕ ਖਪਤਕਾਰਾਂ ਲਈ ਡੀਜ਼ਲ ਦੀਆਂ ਕੀਮਤਾਂ ਵਿੱਚ 25 ਰੁਪਏ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ ਹੈ। ਸੂਤਰਾਂ ਨੇ ਦੱਸਿਆ ਕਿ ਥੋਕ ਗਾਹਕਾਂ ਨੂੰ ਵੇਚਿਆ ਜਾਣ ਵਾਲਾ ਡੀਜ਼ਲ 25 ਰੁਪਏ ਪ੍ਰਤੀ ਲਿਟਰ ਮਹਿੰਗਾ ਹੋ ਗਿਆ ਹੈ। ਇਹ ਕਦਮ ਅੰਤਰਰਾਸ਼ਟਰੀ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ 'ਚ 40 ਫੀਸਦੀ ਦੇ ਉਛਾਲ ਤੋਂ ਬਾਅਦ ਆਇਆ ਹੈ। ਹਾਲਾਂਕਿ ਪੈਟਰੋਲ ਪੰਪਾਂ ਰਾਹੀਂ ਵੇਚੇ ਜਾਣ ਵਾਲੇ ਡੀਜ਼ਲ ਦੀਆਂ ਪ੍ਰਚੂਨ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ।
ਨਵੀਂ ਦਿੱਲੀ, 20 ਮਾਰਚ
ਸੁਜ਼ੂਕੀ ਮੋਟਰ ਕਾਰਪੋਰੇਸ਼ਨ ਭਾਰਤ ਵਿੱਚ ਇਲੈਕਟ੍ਰਿਕ ਵਾਹਨ ਤੇ ਬੈਟਰੀਆਂ ਦੇ ਸਥਾਨਕ ਨਿਰਮਾਣ ਲਈ 10,445 ਕਰੋੜ ਰੁਪਏ ਦਾ ਨਿਵੇਸ਼ ਕਰੇਗੀ। ਗੁਜਰਾਤ ਸਰਕਾਰ ਨਾਲ ਕੰਪਨੀ ਨੇ ਸਹਿਮਤੀ ਪੱਤਰ 'ਤੇ ਦਸਤਖ਼ਤ ਕੀਤੇ ਹਨ।