ਨਵੀਂ ਦਿੱਲੀ, 3 ਜੂਨ
84 ਦਿਨਾਂ ਬਾਅਦ ਇੱਕ ਦਿਨ ਵਿੱਚ ਕੋਵਿਡ-19 ਦੇ 4,000 ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਦੇਸ਼ ਵਿੱਚ ਕਰੋਨਾ ਪੀੜਤਾਂ ਦੀ ਗਿਣਤੀ 4,31,68,585 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਵਾਇਰਸ ਦੇ 4,041 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 10 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਸ ਨਾਲ ਕਰੋਨਾ ਕਾਰਨ ਜਾਨ ਗੁਆਉਣ ਵਾਲੇ ਲੋਕਾਂ ਦੀ ਗਿਣਤੀ 524,651 ਹੋ ਗਈ ਹੈ।