ਨਵੀਂ ਦਿੱਲੀ, 31 ਮਈ
ਭਾਰਤ ਵਿੱਚ ਇੱਕ ਦਿਨ ਵਿੱਚ ਕੋਵਿਡ-19 ਦੇ 2338 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਦੇਸ਼ ਵਿੱਚ ਹੁਣ ਤੱਕ ਕਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 4,31,58,087 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਵਾਇਰਸ ਕਾਰਨ 19 ਹੋਰ ਮੌਤਾਂ ਤੋਂ ਬਾਅਦ ਭਾਰਤ ਵਿੱਚ ਮਰਨ ਵਾਲਿਆਂ ਦੀ ਗਿਣਤੀ 5,24,630 ਹੋ ਗਈ ਹੈ।