ਨਵੀਂ ਦਿੱਲੀ, 27 ਮਈ
ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕਰੋਨਾ ਕਾਰਨ 2,710 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਦੇਸ਼ ਵਿੱਚ ਹੁਣ ਮਰੀਜ਼ਾਂ ਦੀ ਗਿਣਤੀ ਵੱਧ ਕੇ 4,31,47,530 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਅੱਪਡੇਟ ਕੀਤੇ ਅੰਕੜਿਆਂ ਅਨੁਸਾਰ 14 ਹੋਰ ਕਰੋਨਾ ਮਰੀਜ਼ਾਂ ਦੀ ਮੌਤ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 5,24,539 ਹੋ ਗਈ ਹੈ।